ਸਰਕਾਰੀ ਨੌਕਰੀਆਂ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਕਰੋਨਾ ਦੇ ਕਾਰਨ ਇੱਕਦਮ ਸਭ ਕੁਝ ਬੰਦ ਹੋਣ ਤੋਂ ਬਾਅਦ ਬਹੁਤੇ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਆਪਣੀ ਨੌਕਰੀ ਗਵਾਉਣੀ ਪਈ ਅਤੇ ਹੋਰ ਵੀ ਬਹੁਗਿਣਤੀ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਲਈ ਦਰ ਦਰ ਭਟਕਣਾ ਪੈ ਰਿਹਾ ਹੈ।

ਪੰਜਾਬ ਦੇ ਨੌਜਵਾਨਾਂ ਵਾਸਤੇ ਇਕ ਬਹੁਤ ਵੱਡੀ ਖੁਸ਼ਖਬਰੀ ਹੈ ਜੋ ਨੌਜਵਾਨ ਸਰਕਾਰੀ ਨੌਕਰੀ ਖਾਸ ਕਰਕੇ ਪੁਲਸ ਦੀ ਨੌਕਰੀ ਕਰਨਾ ਚਾਹੁੰਦੇ ਹਨ । ਘਰ-ਘਰ ਨੌਕਰੀ ਦੇਣ ਦਾ ਵਾਅਦਾ ਕਰਨ ਵਾਲੀ ਪੰਜਾਬ ਸਰਕਾਰ ਹੁਣ ਪੁਲਸ ਵਿਚ ਵੀ ਨਵੀਂ ਭਰਤੀ ਕਰਨ ਜਾ ਹੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਪੰਜਾਬ ਸਰਕਾਰ ਹੁਣ ਪੁਲਸ ਮਹਿਕਮੇ ’ਚ 10 ਹਜ਼ਾਰ ਪੁਲਸ ਮੁਲਾਜ਼ਮਾਂ ਦੀ ਭਰਤੀ ਕਰੇਗੀ,ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪੁਲਸਿੰਗ ਅਤੇ ਔਰਤਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ 10 ਹਜ਼ਾਰ ਪੁਲਸ ਅਧਿਕਾਰੀਆਂ ਦੀ ਭਰਤੀ ਕਰਨ ਜਾ ਰਹੀ ਹੈ।

ਇਥੇ ਇਹ ਵੀ ਦੱਸ ਦੇਈਏ ਕਿ ਇਸ ਦੇ ਇਲਾਵਾ ਪੰਜਾਬ ਪੁਲਸ ’ਚ ਹੋਰ ਬਿਹਤਰ ਸੇਵਾਵਾਂ ਲਈ ਫੋਰੈਂਸਿਕ ਮਾਹਿਰ 450, ਕਾਨੂੰਨੀ ਮਾਹਰ 600, ਆਈ. ਟੀ. ਮਾਹਿਰ 1350 ਅਤੇ ਕਲੀਨਿਕਲ ਮਨੋਵਿਗਿਆਨ ’ਚ 3100 ਡੋਮੈਨ ਮਾਹਰ ਭਰਤੀ ਕੀਤੇ ਜਾਣਗੇ।10000 ਪੁਲੀਸ ਮੁਲਾਜਮ ਵਿੱਚ 3300 ਨਵੀਆਂ ਮਹਿਲਾਵਾਂ ਦੀ ਵੀ ਭਰਤੀ ਕੀਤੀ ਜਾਵੇਗੀ।

ਇਹਨਾਂ ਪੋਸਟਾਂ ਬਾਰੇ ਹਾਲੇ ਤੱਕ ਹੋਰ ਕੋਈ ਜਾਣਕਾਰੀ ਉਪਲੱਭਦ ਨਹੀਂ ਹੈ ਪਰ ਜਲਦ ਹੀ ਇਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਇਹਨਾਂ ਪੋਸਟਾਂ ਵਿਚ ਉਮਰ ਅਤੇ ਪੋਸਟ ਭਰਨ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਬਹੁਤ ਜਲਦ ਇਸ ਨਾਲ ਸਬੰਧਿਤ ਜਾਣਕਾਰੀ ਵੀ ਪੇਸ਼ ਕੀਤੀ ਜਾਵੇਗੀ ਪਰ ਜੋ ਵੀ ਨੌਜਵਾਨ ਪੁਲਸ ਦੀ ਨੌਕਰੀ ਕਰਨਾ ਚਾਹੁੰਦੇ ਹਨ ਉਹ ਹੁਣ ਤੋਂ ਹੀ ਇਸਦੀ ਤਿਆਰੀ ਸ਼ੁਰੂ ਕਰ ਲੈਣ