ਮੋਟਰਾਂ ਦਾ ਲੋਡ ਵਧਾਉਣ ਵਾਲੀ ਫੀਸ ਵਿੱਚ ਪੰਜਾਬ ਸਰਕਾਰ ਨੇ ਕੀਤੀ ਭਾਰੀ ਕਟੌਤੀ

ਪੰਜਾਬ ਦੇ ਕਿਸਾਨਾਂ ਨੂੰ ਸਰਕਾਰ ਨੇ ਵੱਡੀ ਰਾਹਤ ਦਿਤੀ ਹੈ, ਪੰਜਾਬ ਸਰਕਾਰ ਦੁਆਰਾ ਮੋਟਰਾਂ ਦਾ ਲੋਡ ਵਧਾਉਣ ਵਾਲੀ ਫੀਸ ਵਿੱਚ ਭਾਰੀ ਕਟੌਤੀ ਕੀਤੀ ਗਈ ਹੈ| ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਟਿਊਬਵੈੱਲਾਂ ਦੀਆਂ ਮੋਟਰਾਂ ਦਾ ਲੋਡ ਵਧਾਉਣ ਦੀ ਫ਼ੀਸ ‘ਚ ਕੀਤੀ ਗਈ ਭਾਰੀ ਕਟੌਤੀ ਨਾਲ ਪੰਜਾਬ ਦੇ ਕਿਸਾਨਾਂ ਨੂੰ ਲਗਪਗ 150 ਕਰੋੜ ਰੁਪਏ ਦੀ ਬਚਤ ਹੋਵੇਗੀ |

ਪਹਿਲਾਂ ਕਿਸਾਨਾਂ ਤੋਂ ਪੰਜਾਬ ਰਾਜ ਬਿਜਲੀ ਨਿਗਮ ਵਲੋਂ ਲੋਡ ਵਧਾਉਣ ਦੀ 4750 ਰੁਪਏ ਪ੍ਰਤੀ ਹਾਰਸ ਪਾਵਰ ਫ਼ੀਸ ਲਈ ਜਾਂਦੀ ਸੀ, ਜਿਸਨੂੰ ਘਟਾ ਕੇ ਹੁਣ 2500 ਰੁਪਏ ਪ੍ਰਤੀ ਹਾਰਸ ਪਾਵਰ ਕਰ ਦਿੱਤਾ ਗਿਆ ਹੈ| ਕੰਸੋਰਟੀਅਮ ਆਫ਼ ਫਾਰਮਰਜ਼ ਐਸੋਸੀਏਸ਼ਨਜ਼ ਦੇ ਪ੍ਰਧਾਨ ਸਤਨਾਮ ਸਿੰਘ ਬਹਿਰੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ|

ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸੰਸਥਾ ਨੇ ਇਹ ਮਾਮਲਾ ਮਹਾਰਾਣੀ ਪ੍ਰਨੀਤ ਕੌਰ ਦੇ ਧਿਆਨ ‘ਚ ਲਿਆਂਦਾ ਸੀ ਜਿਨ੍ਹਾਂ ਦੇ ਉਪਰਾਲੇ ਵਜੋਂ ਇਹ 150 ਕਰੋੜ ਰੁਪਏ ਦੀ ਰਾਹਤ ਕਿਸਾਨਾਂ ਨੂੰ ਮਿਲੀ ਹੈ | ਮਹਾਰਾਣੀ ਪ੍ਰਨੀਤ ਕੌਰ ਨੇ ਇਸ ਮਾਮਲੇ ਨੂੰ ਮੁੱਖ ਮੰਤਰੀ ਦੇ ਧਿਆਨ ‘ਚ ਲਿਆ ਕੇ ਕਿਸਾਨਾਂ ਨੂੰ ਇਹ ਤੋਹਫ਼ਾ ਦਵਾਇਆ |

ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਤੋਂ ਕਾਫੀ ਹੱਦ ਤੱਕ ਬੋਝ ਘਟੇਗਾ ਅਤੇ ਕਿਸਾਨਾਂ ਦੀ ਬੱਚਤ ਵਿਚ ਵੀ ਵਾਧਾ ਹੋਵੇਗਾ| ਕਿਉਂਕਿ ਕਿਸਾਨਾਂ ਨੂੰ ਪ੍ਰਤੀ ਹਾਰਸ ਪਾਵਰ 4750 ਰੁਪਏ ਦੀ ਬਜਾਏ ਹੁਣ ਸਿਰਫ 2500 ਰੁਪਏ ਦੇਣੇ ਪੈਣਗੇ, ਜਿਸ ਨਾਲ ਕਿਸਾਨਾਂ ਨੂੰ 2250 ਰੁਪਏ ਦੀ ਬੱਚਤ ਹੋਵੇਗੀ|

Leave a Reply

Your email address will not be published. Required fields are marked *